Home » ਪਰਮਦੀਪ ਸਿੰਘ ਦੀਪ ਵੈਲਫੇਅਰ ਸੁਸਾਇਟੀ ਵੱਲੋਂ 16ਵੇਂ ਸਾਲਾਨਾ ਸਮਾਗਮ ਦਾ ਪੋਸਟਰ ਰਿਲੀਜ਼

ਪਰਮਦੀਪ ਸਿੰਘ ਦੀਪ ਵੈਲਫੇਅਰ ਸੁਸਾਇਟੀ ਵੱਲੋਂ 16ਵੇਂ ਸਾਲਾਨਾ ਸਮਾਗਮ ਦਾ ਪੋਸਟਰ ਰਿਲੀਜ਼

by Dr. Hari Singh Jachak
ਪਰਮਦੀਪ ਸਿੰਘ ਦੀਪ ਵੈਲਫੇਅਰ ਸੁਸਾਇਟੀ ਵੱਲੋਂ 16ਵੇਂ ਸਾਲਾਨਾ ਸਮਾਗਮ ਦਾ ਪੋਸਟਰ ਰਿਲੀਜ਼

ਪੰਜਾਬ ਅਤੇ ਚੰਡੀਗੜ੍ਹ ਦੀਆਂ 63 ਕਵਿੱਤਰੀਆਂ ਦਾ ਕੀਤਾ ਜਾਵੇਗਾ ਸਨਮਾਨ

ਦਾਸ ਦੀ ਯੂਟਿਊਬ
Dr Hari Singh Jachak
ਨੂੰ ਸਬਸਕਰਾਈਬ ਕਰਨ ਦੀ ਕਿਰਪਾਲਤਾ ਕਰਨੀ ਜੀਓ

ਪਰਮਦੀਪ ਸਿੰਘ ਦੀਪ ਵੈਲਫੇਅਰ ਸੁਸਾਇਟੀ (ਰਜਿ.) ਲੁਧਿਆਣਾ ਵੱਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਮਨਾਏ ਜਾ ਰਹੇ 16ਵੇਂ ਸਾਲਾਨਾ ਸਮਾਗਮ ਬਾਰੇ ਵਿਸ਼ੇਸ਼ ਇਕੱਤਰਤਾ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਸੁਸਾਇਟੀ ਦੇ ਚੇਅਰਮੈਨ ਡਾ. ਹਰੀ ਸਿੰਘ ਜਾਚਕ ਨੇ ਕੀਤੀ ਅਤੇ 18 ਦਸੰਬਰ 2022 ਨੂੰ ਹੋਣ ਵਾਲੇ ਸਾਲਾਨਾ ਸਮਾਗਮ ਬਾਰੇ ਅਹਿਮ ਫੈਸਲੇ ਲਏ ਗਏ ਅਤੇ ਪੋਸਟਰ ਰਿਲੀਜ਼ ਕੀਤਾ ਗਿਆ।

ਡਾਕਟਰ ਹਰੀ ਸਿੰਘ ਜਾਚਕ ਨੇ ਦੱਸਿਆ ਕਿ ਪਰਮਦੀਪ ਸਿੰਘ ਦੀਪ ਵੈਲਫੇਅਰ ਸੁਸਾਇਟੀ ਵਲੋਂ ਪਿਛਲੇ 15 ਸਾਲਾਂ ਤੋਂ ਨਿਰੰਤਰ ਉਭਰਦੇ ਕਵੀਆਂ ਅਤੇ ਕਵਿੱਤਰੀਆਂ ਦੀਆਂ ਕਾਰਜਸ਼ਾਲਾਵਾਂ ਲਗਾਈਆਂ ਜਾਂਦੀਆਂ ਹਨ ਅਤੇ ਭਾਗ ਲੈਣ ਵਾਲੇ ਕਵੀਆਂ ਦਾ ਸਨਮਾਨ ਕੀਤਾ ਜਾਂਦਾ ਹੈ। ਇਸ ਸਾਲ ਹੋਣ ਵਾਲੇ ਇਸ ਸਨਮਾਨ ਸਮਾਰੋਹ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਅਤੇ ਚੰਡੀਗੜ੍ਹ ਦੀਆਂ ਉਨ੍ਹਾਂ 63 ਸਤਿਕਾਰਯੋਗ ਕਵਿੱਤਰੀਆਂ ਦਾ ਸਨਮਾਨ ਕੀਤਾ ਜਾਵੇਗਾ, ਜਿਨ੍ਹਾਂ ਨੇ ਸਮਾਜਿਕ, ਧਾਰਮਿਕ ਅਤੇ ਸੱਭਿਆਚਾਰਕ ਕਵਿਤਾਵਾਂ ਦੀ ਰਚਨਾ ਕਰਕੇ ਉਨ੍ਹਾਂ ਨੂੰ ਪੁਸਤਕ ਰੂਪ ਦਿੱਤਾ ਹੈ। ਇਹ ਸਮਾਗਮ ਭਾਈ ਕਾਨ੍ਹ ਸਿੰਘ ਨਾਭਾ ਇੰਸਟੀਚਿਊਟ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੰਪਲੈਕਸ ਵਿਖੇ ਹੋਵੇਗਾ।

ਸੁਸਾਇਟੀ ਦੇ ਜਨਰਲ ਸਕੱਤਰ ਡਾ. ਰਮਨਦੀਪ ਸਿੰਘ ਦੀਪ ਅਤੇ ਕਨਵੀਨਰ ਪ੍ਰੋ. ਗੁਰਵਿੰਦਰ ਕੌਰ ਗੁਰੀ ਨੇ ਸਭ ਨੂੰ ਅਹਿਮ ਸੇਵਾਵਾਂ ਦੀ ਵੰਡ ਕੀਤੀ। ਇਸ ਮੌਕੇ ਸੁਰਜੀਤ ਕੌਰ ਭੋਗਪੁਰ (ਕੋ-ਕਨਵੀਨਰ), ਜਸਵਿੰਦਰ ਕੌਰ ਜੱਸੀ, ਸਤਵੰਤ ਕੌਰ ਸੁੱਖੀ, ਅਮਿਤ ਕੌਰ, ਹਰਭਜਨ ਸਿੰਘ, ਐਡਵੋਕੇਟ ਬਵਨੀਤ ਕੌਰ, ਪਰਮਿੰਦਰ ਕੌਰ ਸੁੱਖ, ਜਗਦੀਪ ਸਿੰਘ , ਰਮਨਦੀਪ ਕੌਰ ਹਰਸਰਜਾਈ ਅਤੇ ਜਸਪ੍ਰੀਤ ਸਿੰਘ ਜੱਸੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

  ਪਾਤਸ਼ਾਹ ਜੀ ਬਖਸ਼ਿਸ਼ਾਂ ਕਰਨ ਤੇ ਆਪ ਜੀ ਅਸੀਸਾਂ ਦਿਓ ਤਾਂ ਕਿ ਇਹ ਕਾਰਜ ਨਿਰਵਿਘਨਤਾ ਸਹਿਤ ਸੰਪੂਰਨ ਹੋਣ

 ਅੱਗੇ ਸ਼ੇਅਰ ਕਰਨ ਦੀ ਕਿਰਪਾਲਤਾ ਕਰਨੀ ਜੀਓ 

ਬਹੁਤ ਹੀ ਨਿਮਰਤਾ ਅਤੇ ਅਦਬ ਸਹਿਤ

ਡਾ ਹਰੀ ਸਿੰਘ ਜਾਚਕ
9988321245
9988321246

You may also like

Leave a Comment