ਸ਼ਹੀਦ ਬਾਬਾ ਦੀਪ ਸਿੰਘ ਜੀ
ਦਾਸ ਦੇ ਯੂਟਿਊਬ ਚੈਨਲ
Dr hari singh Jachak
ਨੂੰ ਸਬਸਕਰਾਈਬ ਕਰਨ ਦੀ ਕਿਰਪਾਲਤਾ ਕਰਨੀ ਜੀਓ
*ਸ਼ਹੀਦ ਬਾਬਾ ਦੀਪ ਸਿੰਘ ਜੀ ਬਾਰੇ ਜੈਕਾਰਿਆਂ ਦੀ ਗੂੰਜ ਵਿੱਚ ਸੁਣਾਈ ਦਾਸ ਦੀ ਕਵਿਤਾ
ਜਰੂਰ ਸੁਣੋ ਜੀ*
ਯੂ ਟਿਊਬ ਲਿੰਕ
ਅੱਜਕਲ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
ਸ਼ਹੀਦ ਬਾਬਾ ਦੀਪ ਸਿੰਘ ਜੀ (26 ਜਨਵਰੀ1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਘਰ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ ‘ਦੀਪਾ’ ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ ‘ਦੀਪਾ’ ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ ‘ਦੀਪੇ’ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ ‘ਦੀਪ ਸਿੰਘ’ ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ। ਦਸਮ ਪਿਤਾ ਦੁਆਰਾ ਭਾਈ ਮਨੀ ਸਿੰਘ ਜੀ ਕੋਲੋਂ ਲਿਖਾਈ ਪਾਵਨ ਦਮਦਮੀ ਬੀੜ ਦੀ ਲਿਖਾਈ ਵਿੱਚ ਆਪ ਜੀ ਨੇ ਭਰਪੂਰ ਯੋਗਦਾਨ ਪਾਇਆ ਦੁਸ਼ਮਣਾਂ ਨਾਲ ਲੜਦਿਆਂ ਲੜਦਿਆਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼ਹੀਦੀ ਪ੍ਰਾਪਤ ਕੀਤੀ।
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪਾਵਨ ਜੀਵਨ ਇਤਿਹਾਸ ਨਾਲ ਸਬੰਧਤ ਕਵਿਤਾ ਸੁਣਨ ਦੀ ਕਿਰਪਾਲਤਾ ਕਰਨੀ ਜੀਓ
ਸਨਿਮਰ ਬੇਨਤੀ ਹੈ ਕਿ ਇਸ ਨੂੰ ਅੱਗੇ ਦੀ ਅੱਗੇ ਸ਼ੇਅਰ ਕਰਨ ਦੀ ਕਿਰਪਾਲਤਾ ਵੀ ਕਰਦੇ ਰਹਿਣਾ ਜੀ
ਯੂ ਟਿਊਬ ਲਿੰਕ
ਬਹੁਤ ਹੀ ਨਿਮਰਤਾ ਅਤੇ ਅਦਬ ਸਹਿਤ
ਡਾ .ਹਰੀ ਸਿੰਘ ਜਾਚਕ
9988321245
9988321246
Baba Deep Singh (26 January 1682 – 13 November 1757) is revered among Sikhs as one of the most hallowed martyrs in Sikhism. He is remembered for his sacrifice and devotion to the teachings of the Sikh Gurus. Baba Deep Singh was the first head of Misl Shaheedan Tarna Dal – an order of the Khalsa military established by Nawab Kapur Singh, the then head of Sharomani Panth Akali Buddha Dal. The Damdami Taksal also state that he was the first head of their order.
Kindly listen my poem regarding Life history of Baba Deep Singh Ji and share it further
YouTube Link
Kindly like and subscribe my YouTube Channel
Dr Hari Singh Jachak
With great regards
Dr Hari Singh Jachak
9988321245
9988321246